Govt Sen Sec School Rampur Ludhiana

Govt Sen Sec School Rampur Ludhiana

Share

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ,
ਬਲਾਕ ਦੋਰਾਹਾ, ਜ਼ਿਲ੍ਹਾ ਲੁਧਿਆਣਾ,5ਆਬ।

Photos from Govt Sen Sec School Rampur Ludhiana's post 16/05/2026

World Hypertension Day is observed globally on May 17 to raise awareness about high blood pressure. Often called a "silent killer," it is a leading preventable cause of premature death, heart attack, stroke, and kidney disease
ਸਵੇਰੇ ਉੱਠੋ ਤੇ ਦੋੜਨ ਜਾਓ
ਸਰੀਰ ਨੂੰ ਤੰਦਰੁਸਤ ਬਣਾਓ
ਇਹ ਸਲੋਗਨ ਹੀ ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦਾ ਹੈ । ਇਸ ਮੰਤਵ ਦੀ ਪੂਰਤੀ ਹਿੱਤ ਅੱਜ ਸ ਸ ਸ ਸਕੂਲ ਰਾਮਪੁਰ ਵਿਖੇ ਤੀਜੇ ਸਦਨ ਸ਼ਹੀਦ ਸੁਖਦੇਵ ਥਾਪਰ ਦੇ ਇੰਚਾਰਜ ਸ ਗੁਰਿੰਦਰ ਸਿੰਘ ਵੋਕੇਸ਼ਨਲ ਲੈਕਚਰਾਰ ਦੀ ਅਗਵਾਈ ਵਿੱਚ ਅਤੇ ਪ੍ਰਿਸੀਪਲ ਸ੍ਹੀਮਤੀ ਪਵਿੱਤਰ ਕੋਰ ਜੀ ਦੀ ਪ੍ਰਧਾਨਗੀ ਵਿੱਚ ਵੋਕੇਸ਼ਨਲ ਲੈਕਚਰਾਰ ਅਮਨਦੀਪ ਸਿੰਘ ਨੇ ਦਿਲ ਦੀਆਂ ਬਿਮਾਰੀਆਂ ਬਾਰੇ, ਇਸ ਨੂੰ ਕਿਵੇਂ ਚੈਕ ਕਰਨਾ ਹੈ ਅਤੇ ਬੀ ਪੀ ਨੂੰ ਕਿਵੇਂ ਕੰਟਰੋਲ ਕਰਨਾ ਹੈ ਉਸ ਬਾਰੇ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ । ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।

Photos from Govt Sen Sec School Rampur Ludhiana's post 15/05/2026

Under the guidance of Principal Madam Smt Pavitar Kaur, Government Senior Secondary School Rampur has achieved outstanding success this year by securing a 100% result in the annual examinations of Class 8th ,10th and 12th. This remarkable achievement of the students has created an atmosphere of happiness and celebration in the village and surrounding area. The teachers, parents, and students of the school described this success as the result of collective hard work and dedication.
Principal Madam Smt Pavitar Kaur, while sharing this information, stated that all the students achieved this special accomplishment through hard work, discipline, and sincere studies. She said that the teachers continuously guided the students through extra classes, regular tests, and proper mentoring, the result of which is evident today.
She further added that along with academics, special attention is also given to character building, discipline, and co-curricular activities in the school. This helps in developing confidence and a sense of responsibility among the students.
Prominent personalities of the village also expressed happiness over the school’s achievement and stated that it is a matter of pride not only for the school but for the entire area. They expressed hope that the school will continue to achieve excellent results in the future and bring further glory to the region.

11/05/2026

ਮਿਤੀ 11-05-2026 ਨੂੰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ਵਿਦਿਆਰਥੀਆਂ ਤੋਂ ਕੁਇਜ਼ ਮੁਕਾਬਲੇ, ਪੋਸਟਰ ਮੇਕਿੰਗ ਅਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ ।
ਰਾਸ਼ਟਰੀ ਤਕਨਾਲੋਜੀ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਵਿਗਿਆਨ ਅਤੇ ਤਕਨਾਲੋਜੀ ਪ੍ਰਤੀ ਰੁਚੀ ਵਧਾਉਣ ਲਈ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ।
ਸ਼੍ਰੀ ਗੁਰਮੀਤ ਸਿੰਘ ਜੀ (ਕੰਪਿਊਟਰ ਅਧਿਆਪਕ) ਨੇ ਵਿਦਿਆਰਥੀਆਂ ਨੂੰ AI ਦੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਭਾਸ਼ਣ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਕਿਵੇਂ AI ਸਿੱਖਿਆ, ਸਿਹਤ ਸੇਵਾਵਾਂ ਅਤੇ ਰੋਜ਼ਾਨਾ ਜੀਵਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਸਮਝਾਇਆ ਕਿ ਤਕਨਾਲੋਜੀ ਦਾ ਸਹੀ ਅਤੇ ਜ਼ਿੰਮੇਵਾਰ ਇਸਤੇਮਾਲ ਕਰਨਾ ਕਿੰਨਾ ਜ਼ਰੂਰੀ ਹੈ।
ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ, ਕੰਪਿਊਟਰ ਅਤੇ ਆਧੁਨਿਕ ਤਕਨਾਲੋਜੀ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉਤਸ਼ਾਹ ਨਾਲ ਜਵਾਬ ਦਿੱਤੇ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤਕਨਾਲੋਜੀ ਦੇ ਬਿਨਾਂ ਵਿਕਾਸ ਸੰਭਵ ਨਹੀਂ।
ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਸਾਰੇ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ ।

07/05/2026

ਮਿਤੀ 06-05-2026 ਨੂੰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿਖੇ ਸਕੂਲ ਵਿੱਚ ਵੱਧ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਸਕੂਲ ਵਿੱਚ ਅੱਜ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਧੀਆ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਇਹ ਕਦਮ ਵਿਦਿਆਰਥੀਆਂ ਨੂੰ ਨਿਯਮਤ ਤੌਰ ‘ਤੇ ਸਕੂਲ ਆਉਣ ਲਈ ਪ੍ਰੋਤਸਾਹਿਤ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ।
ਸ਼੍ਰੀ ਉਮਾ ਦੇਵ ਸ਼ਰਮਾ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਿਯਮਤ ਹਾਜ਼ਰੀ ਸਫਲਤਾ ਦੀ ਕੁੰਜੀ ਹੈ ਅਤੇ ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਬਿਹਤਰੀ ਆਉਂਦੀ ਹੈ।
ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਮਹਿਨਤ ਦੀ ਸ਼ਲਾਘਾ ਕੀਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਇਸ ਤਰ੍ਹਾਂ ਅਨੁਸ਼ਾਸਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਖੁਸ਼ੀ ਜ਼ਾਹਰ ਕੀਤੀ ਅਤੇ ਅੱਗੇ ਵੀ ਵਧੀਆ ਪ੍ਰਦਰਸ਼ਨ ਕਰਨ ਦਾ ਵਾਅਦਾ ਕੀਤਾ। ਇਸ ਸਮੇਂ ਸਕੂਲ ਦੇ ਸਾਰੇ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ ।

06/05/2026

ਮਿਤੀ 06-05-2026 ਨੂੰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿੱਚ ਸਕੂਲ ਦੇ ਅਧਿਆਪਕ ਸ਼੍ਰੀਮਤੀ ਰੀਤੂ ਬਾਲਾ ਜੀ ( ਐਸ.ਐਸ ਮਿਸਟ੍ਰੈਸ ) ਨੇ ਸਕੂਲ ਵਿੱਚ ਬਾਲ ਸੰਸਦ ਦੁਆਰਾ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਦੱਸਿਆ ।
ਬਾਲ ਸੰਸਦ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਨਾਟਕੀ ਰੂਪ ਵਿੱਚ ਚੋਣ ਪ੍ਰਕਿਰਿਆ ਨੂੰ ਪੇਸ਼ ਕੀਤਾ ।
ਚੋਣਾਂ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਅਹੁਦਿਆਂ ਲਈ ਆਪਣੇ ਉਮੀਦਵਾਰ ਖੜੇ ਕੀਤੇ ਅਤੇ ਪ੍ਰਚਾਰ ਕੀਤਾ। ਵੋਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਗੁਪਤ ਮਤਦਾਨ ਰਾਹੀਂ ਕਰਵਾਈ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਅਸਲੀ ਚੋਣ ਪ੍ਰਣਾਲੀ ਦੀ ਜਾਣਕਾਰੀ ਮਿਲੀ।
ਸਕੂਲ ਦੇ ਅਧਿਆਪਕਾਂ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬਾਲ ਸੰਸਦ ਵਿਦਿਆਰਥੀਆਂ ਵਿੱਚ ਨੇਤ੍ਰਿਤਵ ਗੁਣਾਂ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀ ਹੈ। ਇਸ ਤਰ੍ਹਾਂ ਦੇ ਕਾਰਜਕ੍ਰਮਾਂ ਨਾਲ ਬੱਚਿਆਂ ਨੂੰ ਲੋਕਤੰਤਰ ਦੀ ਮਹੱਤਤਾ ਸਮਝ ਆਉਂਦੀ ਹੈ।
ਅੰਤ ਵਿੱਚ ਚੁਣੇ ਗਏ ਪ੍ਰਤੀਨਿਧੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ ।

04/05/2026

ਮਿਤੀ 04-05-2026 ਨੂੰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿੱਚ ਸਕੂਲ ਦੇ ਅਧਿਆਪਕ ਸ਼੍ਰੀ ਉਮਾ ਦੇਵ ਸ਼ਰਮਾ ਜੀ ( ਸਾਇੰਸ ਮਾਸਟਰ ) ਨੇ ਵਿਦਿਆਰਥੀਆਂ ਨੂੰ ਮਜ਼ਦੂਰ ਦਿਵਸ ਬਾਰੇ ਦੱਸਿਆ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਸਿਆ ਕਿ ਭਾਰਤ ਵਿੱਚ ਇੱਕ ਮਈ ਦਾ ਦਿਹਾੜਾ ਸਭ ਤੋਂ ਪਹਿਲਾਂ ਚੇਨੱਈ ਵਿੱਚ 1 ਮਈ 1923 ਨੂੰ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਇਸ ਨੂੰ ਮਦਰਾਸ ਦਿਵਸ ਵਜੋਂ ਪ੍ਰਵਾਨਿਤ ਕਰ ਲਿਆ ਗਿਆ ਸੀ। ਇਸ ਦੀ ਸ਼ੁਰੂਆਤ ਭਾਰਤੀ ਮਜ਼ਦੂਰ ਕਿਸਾਨ ਪਾਰਟੀ ਦੇ ਨੇਤਾ ਕਾਮਰੇਡ ਸਿੰਗਰਾਵੇਲੂ ਚੇਟਿਆਰ ਨੇ ਸ਼ੁਰੂ ਕੀਤੀ ਸੀ। ਭਾਰਤ ਵਿੱਚ ਮਦਰਾਸ ਦੇ ਹਾਈਕੋਰਟ ਸਾਹਮਣੇ ਇੱਕ ਵੱਡਾ ਮੁਜਾਹਰਾ ਕਰ ਕੇ ਇੱਕ ਮਤਾ ਪਾਸ ਕਰ ਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ ਭਾਰਤ ਵਿੱਚ ਵੀ ਕਾਮੇ ਦਿਵਸ ਵਜੋਂ ਮਨਾਇਆ ਜਾਵੇ ਅਤੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਜਾਵੇ। ਭਾਰਤ ਸਮੇਤ ਲਗਪਗ 80 ਮੁਲਕਾਂ ਵਿੱਚ ਇਹ ਦਿਵਸ ਪਹਿਲੀ ਮਈ ਨੂੰ ਮਨਾਇਆ ਜਾਂਦਾ ਹੈ। ਇਸ ਪਿੱਛੇ ਤਰਕ ਹੈ ਕਿ ਇਹ ਦਿਨ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਪ੍ਰਵਾਨਿਤ ਹੋ ਚੁੱਕਿਆ ਹੈ।
ਸ਼੍ਰੀ ਉਮਾ ਦੇਵ ਸ਼ਰਮਾ ਜੀ ਨੇ ਮਜ਼ਦੂਰ ਦਿਵਸ ਦੇ ਉਦੇਸ਼ਾਂ ਬਾਰੇ ਵੀ ਦੱਸਿਆ ਕਿ ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਹਨਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ ।

02/05/2026

ਮਿਤੀ 30-04-2026 ਨੂੰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿੱਚ ਸਕੂਲ ਦੇ ਅਧਿਆਪਕ ਸ਼੍ਰੀਮਤੀ ਅਨੀਤਾ ਜੀ ( ਸਾਇੰਸ ਮਿਸਟ੍ਰੈਸ) ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਸਿਆ ਕਿ ਸਾਨੂੰ ਪਾਣੀ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ। ਸ਼੍ਰੀਮਤੀ ਅਨੀਤਾ ਜੀ ਨੇ ਨੁੱਕੜ ਨਾਟਕ ਰਾਹੀਂ ਗੱਡੀਆਂ ਰਾਹੀਂ ਹੋਣ ਵਾਲੇ ਹਵਾ ਪ੍ਰਦੂਸ਼ਣ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਆਵਾਜਾਈ ਦੇ ਸਾਧਨਾਂ ਲਈ ਅਸੀਂ ਕਿਸ ਤਰ੍ਹਾਂ ਸੜਕਾਂ ਕਿਨਾਰੇ ਲੱਗੇ ਰੁੱਖਾਂ ਨੂੰ ਕੱਟ ਰਹੇ ਹਾਂ। ਵੱਧ ਰਹੀ ਆਬਾਦੀ ਕਾਰਣ ਮਨੁੱਖ ਆਪਣੇ ਰਹਿਣ ਖਾਤਰ ਜੰਗਲਾਂ ਦੀ ਕਟਾਈ ਕਰ ਰਿਹਾ ਹੈ। ਉਨ੍ਹਾਂ ਦਸਿਆ ਕਿ ਸਾਨੂੰ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ ਸਾਰੇ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ।

Photos from Govt Sen Sec School Rampur Ludhiana's post 01/05/2026

ਮਿਤੀ 30-04-2026 ਨੂੰ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿੱਚ ਸਕੂਲ ਅਧਿਆਪਕ ਸ਼੍ਰੀ ਬਲਜੀਤ ਸਿੰਘ ਜੀ (ਲੈਕਚਰਾਰ ਕਾਮਰਸ) ਨੇ ਸਰਕਾਰੀ ਹੁਕਮਾਂ ਅਨੁਸਾਰ ਵਿਸ਼ਾ- ਬਿਜਨਸ ਬਲਾਸਟਰ ਪ੍ਰੋਜੈਕਟ 2025-26 ਫੇਜ-2 ਸਕੂਲ ਪੱਧਰੀ ਮੇਲੇ ਲਗਾਉਣ ਸਬੰਧੀ ਸਕੂਲ ਵਿੱਚ ਮੇਲੇ ਦਾ ਆਯੋਜਨ ਕੀਤਾ। ਵਿਦਿਆਰਥੀਆਂ ਨੇ ਸਰਕਾਰ ਦੁਆਰਾ ਭੇਜੀ ਗਈ ਸੀਡ ਮਨੀ ਦੀ ਸਹੀ ਵਰਤੋਂ ਕਰਦੇ ਹੋਏ ਆਪਣੇ- ਆਪਣੇ ਬਿਜਨਸ ਆਈਡੀਆ ਵਿੱਚ ਇਨਵੈਸਟ ਕੀਤੇ। ਸ਼੍ਰੀ ਬਲਜੀਤ ਸਿੰਘ ਅਤੇ ਜਮਾਤ ਇੰਚਾਰਜ ਦੇ ਸਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੇ ਅਪਣੇ ਮਨਪਸੰਦ ਬਿਜਨਸ ਦੀ ਚੋਣ ਕੀਤੀ। ਵਿਦਿਆਰਥੀਆਂ ਦੁਆਰਾ ਸਕੂਲ ਵਿੱਚ ਆਪਣੇ ਬਿਜਨਸ ਆਈਡੀਆ ਨੂੰ ਪ੍ਰੈਕਟੀਕਲ ਰੂਪ ਦਿੱਤਾ ਗਿਆ ਅਤੇ ਵੱਖ-ਵੱਖ ਸਟਾਲ ਲਗਾਏ ਗਏ। ਇਸ ਮੇਲੇ ਨੂੰ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਦੁਆਰਾ ਭਰਵਾਂ ਹੁੰਗਾਰਾ ਮਿਲਿਆ।

29/04/2026

ਅੱਜ ਮਿਤੀ 29-04-2026 ਨੂੰ ਸਰਕਾਰੀ ਹੁਕਮਾਂ ਅਨੁਸਾਰ ਅਤੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿੱਚ ਸਕੂਲ ਅਧਿਆਪਕ ਸ਼੍ਰੀਮਤੀ ਰੀਤੂ ਬਾਲਾ ਜੀ (ਐਸ.ਐਸ ਮਿਸਟ੍ਰੈਸ)ਅਤੇ ਸ਼੍ਰੀਮਤੀ ਮੋਨੀਕਾ ਮੈਡਮ ਜੀ (ਅੰਗਰੇਜ਼ੀ ਮਿਸਟ੍ਰੈਸ) ਦੁਆਰਾ ਬਾਲ ਸੰਸਦ ਕੈਬਿਨੇਟ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਜਲ ਪਖਵਾੜਾ ਦੇ ਸਬੰਧ ਵਿੱਚ ਚਰਚਾ ਕੀਤੀ ।

29/04/2026

ਅੱਜ ਮਿਤੀ 29-04-2026 ਨੂੰ ਸਰਕਾਰੀ ਹੁਕਮਾਂ ਅਨੁਸਾਰ ਅਤੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿੱਚ ਸਕੂਲ ਅਧਿਆਪਕ ਸ਼੍ਰੀ ਬਲਜੀਤ ਸਿੰਘ ਜੀ (ਲੈਕਚਰਾਰ ਕਾਮਰਸ) ਨੇ ਵਿਦਿਆਰਥੀਆਂ ਨੂੰ 30/04/2026 ਨੂੰ ਹੋਣ ਵਾਲੀ BB Exhibition ਬਾਰੇ ਦੱਸਿਆ । ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ ।

29/04/2026

ਮਿਤੀ 28-04-2026 ਨੂੰ ਸਰਕਾਰੀ ਹੁਕਮਾਂ ਅਨੁਸਾਰ ਅਤੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪਵਿੱਤਰ ਕੌਰ ਜੀ ਦੀ ਯੋਗ ਅਗਵਾਈ ਹੇਠ ਸ.ਸ.ਸ.ਸ ਰਾਮਪੁਰ ਵਿੱਚ ਸਕੂਲ ਅਧਿਆਪਕ ਸ਼੍ਰੀਮਤੀ ਅਨੀਤਾ ਜੀ (ਸਾਇੰਸ ਮਿਸਟ੍ਰੈਸ) ਨੇ ਵਿਦਿਆਰਥੀਆਂ ਨੂੰ ਗੰਦੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਤੋਂ ਬਚਾਅ ਬਾਰੇ ਦੱਸਿਆ । ਸ਼੍ਰੀਮਤੀ ਅਨੀਤਾ ਜੀ ਨੇ ਪਾਣੀ ਨੂੰ ਸਾਫ਼ ਕਰਨ ਦੀ ਵਿਧੀ ਬਾਰੇ ਵੀ ਦੱਸਿਆ । ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ ।

Want your school to be the top-listed School/college in Ludhiana?

Click here to claim your Sponsored Listing.

Location

Category

Telephone

Website

Address

Vpo Rampur Tehsil Payal Distt Ludhiana
Ludhiana
141418

Opening Hours

Monday 8:30am - 2:50pm
Tuesday 8:30am - 2:50pm
Wednesday 8:30am - 2:50pm
Thursday 8:30am - 2:50pm
Friday 8:30am - 2:50pm
Saturday 8:30am - 2:50pm